#Education

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤਾ ਜਾ ਰਿਹਾ ਹੈ ਜਾਗਰੂਕ 

Share this News

ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤਾ ਜਾ ਰਿਹਾ ਹੈ ਜਾਗਰੂਕ
ਇਹ ਮੁਹਿੰਮ ਨਸ਼ਾ ਰਹਿਤ ਸਮਾਜ ਸਿਰਜਣ ਲਈ ਹੋਵੇਗੀ ਸਹਾਈ – ਸ਼੍ਰੀਮਤੀ ਸੁਨੀਤਾ ਰਾਣੀ
 ਫ਼ਿਰੋਜ਼ਪੁਰ 6 ਮਾਰਚ, 2025: ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜ਼ਪੁਰ ਸ਼੍ਰੀਮਤੀ ਦੀਪ ਸ਼ਿਖਾ ਸ਼ਰਮਾ ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ‘ਵਾਰ ਅਗੇਨਸਟ ਡਰੱਗਜ਼’ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸਿੱਖਿਆ (ਐ.ਸਿ) ਫ਼ਿਰੋਜ਼ਪੁਰ ਸ੍ਰੀਮਤੀ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਿੱਖਿਆ(ਐ.ਸਿ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ ਜੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੀਆਂ ਗਤੀਵਿਧੀਆਂ ਜਿਵੇਂ ਕਿ ਪ੍ਰਣ, ਸਲੋਗਨ, ਪੇਂਟਿੰਗ ਮੁਕਾਬਲੇ ਕਰਵਾਈਆਂ ਜਾ ਰਹੀਆਂ ਹਨ ।
ਇਸ ਮੌਕੇ ਤੇ ਬੋਲਦਿਆਂ ਜ਼ਿਲਾ ਸਿੱਖਿਆ ਅਫਸਰ ਸਿੱਖਿਆ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ ਜੀ ਨੇ ਦੱਸਿਆ ਕਿ ਇਹ ਪ੍ਰਣ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਹਰ ਰੋਜ਼ ਸਵੇਰ ਦੀ ਪ੍ਰਾਥਨਾ ਸਭਾ ਵਿੱਚ ਕਰਵਾਇਆ ਜਾ ਰਿਹਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ।ਉਹਨਾਂ ਕਿਹਾ ਕਿ ਇਸ ਲਹਿਰ ਤਹਿਤ ਪਿੰਡਾਂ /ਸ਼ਹਿਰਾਂ ਅਤੇ ਸਕੂਲਾਂ ਦੇ ਬੱਚਿਆਂ ਤੱਕ ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ।
ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਕੋਮਲ ਅਰੋੜਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।

Share this News

Leave a comment

Your email address will not be published. Required fields are marked *