ਡੈਮੋਕ੍ਰੈਟਿਕ ਟੀਚਰਜ਼ ਫਰੰਟ ਫ਼ਿਰੋਜ਼ਪੁਰ-8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਪੱਧਰੀ ਹੋਈ ਅਹਿਮ ਮੀਟਿੰਗ
ਲੈਕਚਰਾਰ ਦਵਿੰਦਰ ਨਾਥ ਬਣੇ ਡੀਟੀਐੱਫ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਕੀਤੀ ਜਾਵੇਗੀ ਸ਼ਮੂਲੀਅਤ ਮਲਕੀਤ ਸਿੰਘ ਹਰਾਜ
ਫ਼ਿਰੋਜ਼ਪੁਰ 14 ਮਾਰਚ, 2025: ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਦੀ ਅਗਵਾਈ ਹੇਠ ਹੋਈ । ਇਸ ਵਿੱਚ ਜ਼ਿਲ੍ਹੇ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਲਕੀਤ ਸਿੰਘ ਹਰਾਜ ਨੇ ਦੱਸਿਆ ਕਿ ਡੀਟੀਐੱਫ ਵੱਲੋਂ ਸੂਬੇ ਦੀ ਮੀਟਿੰਗ ਵਿੱਚ ਵਿੱਦਿਅਕ ਸਰੋਕਾਰਾਂ ਨੂੰ ਲੈ ਕੇ ਡੀ.ਟੀ.ਐਫ਼. ਦੀ ਸੂਬਾ ਕਮੇਟੀ ਦੀ ਅਗਵਾਈ ਵਿੱਚ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਕਨਵੈਨਸ਼ਨ ਵਿੱਚ ਫ਼ਿਰੋਜ਼ਪੁਰ ਤੋਂ ਸਾਥੀਆਂ ਦੀ ਸ਼ਮੂਲੀਅਤ ਕਰਨ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਅਧਿਆਪਕ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਪੁਰਾਣੀ ਪੈਨਸ਼ਨ ਬਹਾਲੀ, ਪੀਟੀਆਈਜ਼/ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖ਼ਾਹ ਕਟੌਤੀ ਸਬੰਧੀ ਨਵੇਂ ਜਾਰੀ ਹੋਏ ਪੱਤਰ ਸਬੰਧੀ , 2018 ਤੋਂ ਲਾਗੂ ਕੀਤੇ ਜਾ ਰਹੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਸਿੱਖਿਆ ਨੀਤੀ 2020 ਰੱਦ ਕਰਨ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ, ਇਮਤਿਹਾਨਾਂ ਦੇ ਦਿਨਾਂ ਵਿੱਚ ਅਧਿਆਪਕਾਂ ਗੈਰ ਵਿਦਿਅਕ ਕੰਮਾਂ ਵਿੱਚ ਰੱਖਣ ਅਤੇ ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125 ਫ਼ੀਸਦੀ ਮਹਿੰਗਾਈ ਭੱਤੇ ,ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਆਦਿ ਮੰਗਾਂ ਸਬੰਧੀ ਸਮੁੱਚੇ ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਦਵਿੰਦਰ ਨਾਥ ਲੈਕਚਰਾਰ ਬਾਇਓਲੋਜੀ ਜੀ ਨੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵਿੱਚ ਸ਼ਮੂਲੀਅਤ ਕੀਤੀ ਅਤੇ ਜ਼ਿਲ੍ਹਾ ਟੀਮ ਨੇ ਉਹਨਾਂ ਨੂੰ ਡੀਟੀਐਫ ਦੇ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦਿੰਦਿਆਂ ਵਧਾਈ ਦਿੱਤੀ।
ਸਾਥੀ ਦਵਿੰਦਰ ਨਾਥ ਵੱਲੋਂ ਡੀ.ਟੀ.ਐੱਫ ਦੀ ਜ਼ਿਲ੍ਹਾ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਸ ਦਿੱਤੀ ਜਿੰਮੇਵਾਰ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਸਕੱਤਰ ਅਮਿਤ ਕੁਮਾਰ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਜ਼ਿਲ੍ਹਾ ਵਿੱਤ ਸਕੱਤਰ ਗੁਰਵਿੰਦਰ ਸਿੰਘ ਖੋਸਾ, ਸਵਰਨ ਸਿੰਘ ਜੋਸਨ, ਮਨੋਜ ਕੁਮਾਰ, ਨਰਿੰਦਰ ਸਿੰਘ ਜੰਮੂ ਹਾਜ਼ਰ ਸਨ।