#Politics

ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਪ੍ਰੋਗਰਾਮ ਦਾ ਐਲਾਨ

Share this News

ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਪ੍ਰੋਗਰਾਮ ਦਾ ਐਲਾਨ
ਸ਼ਹੀਦ ਰਾਜਗੁਰੂ ਸੁਖਦੇਵ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਹੀ ਅਜੋਕੇ ਕਾਰਪੋਰੇਟ ਦੀ ਲੁੱਟ ਤੋਂ ਮੁਕਤੀ ਦਵਾ ਸਕਦੀ ਹੈ – ਆਗੂ 
 
ਫਿਰੋਜ਼ਪੁਰ 19 ਮਾਰਚ, 2025:  ਬ੍ਰਿਟਿਸ਼ ਸਾਮਰਾਜ ਦੇ ਖਿਲਾਫ ਸ਼ਹੀਦੀ ਦੇਣ ਵਾਲੇ 23 ਮਾਰਚ ਦੇ ਸ਼ਹੀਦਾਂ ਨੂੰ ਹਰ ਸਾਲ ਹਸੈਨੀ ਵਾਲਾ ਵਿਖੇ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ। ਹਰ ਵਾਰ ਦੀ ਤਰਾਂ ਇਸ ਸਾਲ ਵੀ ਸ਼ਹੀਦ ਰਾਜਗੁਰੂ ਸੁਖਦੇਵ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਚਾਰ ਜਥੇਬੰਦੀਆਂ ਪੰਜਾਬ ਜੰਮਹੂਰੀ ਮੋਰਚਾ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਜਿਲ੍ਹਾ ਪੱਧਰੀ ਸਾਂਝੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। 
   ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਇਹਨਾਂ ਜਥੇਬੰਦੀਆਂ ਦੇ ਆਗੂ ਹਰਬੰਸ ਸਿੰਘ ਮਹਿਮਾ, ਮਲਕੀਤ ਸਿੰਘ ਹਰਾਜ ਅਤੇ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਬ੍ਰਿਟਿਸ਼ ਸਰਕਾਰ ਤੋਂ ਭਾਰਤ ਦੇ ਲੋਕਾਂ ਨੂੰ ਆਜ਼ਾਦ ਕਰਾਉਣ ਲਈ ਵਿੱਢੀ ਗਈ ਲੜਾਈ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਸਾਡੇ ਸਮਾਜ ਦੇ ਹੀਰੋ ਸ਼ਹੀਦ ਰਾਜਗੁਰੂ ਸ਼ਹੀਦ ਸੁਖਦੇਵ ਅਤੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣਾ ਅਤੇ ਉਹਨਾਂ ਦੀ ਵਿਚਾਰਧਾਰਾ ਨੂੰ ਉਚਿਆਉਣਾ ਸਾਡਾ ਮੁਢਲਾ ਫਰਜ਼ ਹੈ | ਉਹਨਾਂ ਇੱਕਮਤ ਕਿਹਾ ਕਿ ਅਜੋਕੀਆਂ ਸਰਕਾਰਾਂ ਦੇ ਨੁਮਾਇੰਦੇ ਸ਼ਹੀਦ ਭਗਤ ਸਿੰਘ ਦੇ ਬਸੰਤੀ ਰੰਗ ਵਾਲੀ ਪੱਗ ਤਾਂ ਬੰਨ੍ਹਦੇ ਹਨ ਪਰ ਉਹਨਾਂ ਦੀ ਵਿਚਾਰਧਾਰਾ ਦੇ ਬਿਲਕੁਲ ਉਲਟ ਚਲਦਿਆਂ ਹੋਇਆਂ ਸਾਰਾ ਕੁਝ ਪ੍ਰਾਈਵੇਟ ਅਤੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰ ਰਹੇ ਹਨ | 
     ਉਹਨਾਂ ਕਿਹਾ ਕਿ ਸਾਡੇ ਦੇਸ਼ ਦੀਆਂ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਕਿਸਾਨਾਂ ਮਜ਼ਦੂਰਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਹੋਏ, ਲੋਕ ਵਿਰੋਧੀ ਕਾਨੂੰਨ ਲਿਆ ਰਹੀਆਂ ਹਨ | ਉਨਾ ਕਿਹਾ ਕਿ ਸ਼ਹੀਦ ਰਾਜਗੁਰੂ ਸੁਖਦੇਵ ਅਤੇ  ਭਗਤ ਸਿੰਘ ਦੀ ਵਿਚਾਰਧਾਰਾ ਉੱਪਰ ਚੱਲ ਕੇ ਹੀ ਅਜੋਕੇ ਕਾਰਪੋਰੇਟ ਵਿਰੋਧੀ ਲੜਾਈ ਜਿੱਤੀ ਜਾ ਸਕਦੀ ਹੈ ਅਤੇ ਸਮਾਜ ਨੂੰ ਇਹਨਾਂ ਦੀ ਲੁੱਟ ਤੋਂ ਮੁਕਤੀ ਦਵਾਈ ਜਾ ਸਕਦੀ ਹੈ ।

Share this News

Leave a comment

Your email address will not be published. Required fields are marked *