ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ ਨੌਜਵਾਨਾਂ ਨੂੰ ਮੁਫਤ ਟਰੇਨਿੰਗ— ਟਰੇਨਿੰਗ ਅਫਸਰ

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ ਨੌਜਵਾਨਾਂ ਨੂੰ ਮੁਫਤ ਟਰੇਨਿੰਗ— ਟਰੇਨਿੰਗ ਅਫਸਰ
ਫ਼ਿਰੋਜ਼ਪੁਰ, 24 ਮਾਰਚ, 2025: ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਅਧਾਰਿਤ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ । ਇਸ ਵਾਰ ਪੇਪਰ ਪੰਜਾਬੀ ਵਿੱਚ ਹੋਣਾ ਹੈ।
ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, , ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਨੌਜਵਾਨ ਆਪਣਾ ਨਾਂਅ ਆਨ ਲਾਈਨ www.joinindianarmy.nic.in ‘ਤੇ ਰਜਿਸਟਰ ਕਰਵਾ ਕੇ ਜਲਦੀ ਤੋਂ ਜਲਦੀ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਐਪਲੀਕੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੇਜ਼ੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਲਾਇ ਕੇ ਆਉਣ। ਉਨ੍ਹਾਂ ਕਿਹਾ ਨੌਜਵਾਨ ਇਹ ਯਕੀਨੀ ਬਣਾਉਣ ਕਿ ਬੈਂਕ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 9 ਵਜੇ ਹੈ| ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ 17 1/2 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਨੌਜਵਾਨ ਨੇ ਦਸਵੀਂ ਜਮਾਤ ਘੱਟੋਂ ਘੱਟ 45 ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ +2 ਪਾਸ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 88728—02046, 78888—48823 ਅਤੇ 78891—75575 ਤੇ ਸੰਪਰਕ ਕੀਤਾ ਜਾ ਸਕਦਾ ਹੈ


































































































