#Politics

ਵਿਦਿਅਕ ਸੰਸਥਾਵਾਂ ਦੀ ਰਜਿਸਟ੍ਰੇਸ਼ਨ 15 ਦਿਨਾਂ ਦੇ ਅੰਦਰ ਅੰਦਰ ਕਰਵਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

Share this News

ਵਿਦਿਅਕ ਸੰਸਥਾਵਾਂ ਦੀ ਰਜਿਸਟ੍ਰੇਸ਼ਨ 15 ਦਿਨਾਂ ਦੇ ਅੰਦਰ ਅੰਦਰ ਕਰਵਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਫ਼ਿਰੋਜ਼ਪੁਰ, 21 ਅਪ੍ਰੈਲ , 2025: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3-6 ਸਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ‘ਅਰਲੀ ਚਾਈਲਡ ਹੁਡ ਕੇਅਰ ਐਂਡ ਐਜੂਕੇਸ਼ਨ’ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੰਸਥਾਵਾਂ ਦੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟ੍ਰੇਸ਼ਨਾਂ ਸ਼ੁਰੂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ (ਪਲੇਅ-ਵੇਅ ਸਕੂਲਾਂ) ਦੀ ਰਜਿਸਟ੍ਰੇਸ਼ਨ ਕਰਵਾਉਣ ਲਈ 15 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ। ਇਨ੍ਹਾਂ ਸੰਸਥਾਵਾਂ ਦੀ ਸਲਾਨਾ ਰਜਿਸਟ੍ਰੇਸ਼ਨ ਰੀਨਿਉ ਕੀਤੀ ਜਾਣੀ ਲਾਜ਼ਮੀ ਹੋਵੇਗੀ। ਰਜਿਸ਼ਟ੍ਰੇਸ਼ਨ ਦੇ ਲਈ ਇਨ੍ਹਾਂ ਸੰਸਥਾਵਾਂ ਤੋਂ 5,000 ਰੁਪਏ ਸਲਾਨਾ ਫੀਸ ਵਸੂਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਪ੍ਰਾਈਵੇਟ ਸਕੂਲਾਂ/ਸੰਸਥਾਵਾਂ/ਪਲੇਅ ਵੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ ਵੇ ਸਕੂਲ ਮਾਪਦੰਡ ਨੂੰ ਪੂਰਾ ਨਹੀਂ ਕਰਦਾ ਤਾਂ ਉਸਨੂੰ ਬੰਦ ਕਰ ਦਿੱਤਾ ਜਾਵੇਗਾ।

ਰਜਿਸਟ੍ਰੇਸ਼ਨ ਕਰਵਾਉਣ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ, ਫਾਰਮ ਅਨੁਲਗ-1 ਅਤੇ ਹਦਾਇਤਾਂ ਜ਼ਿਲ੍ਹਾ ਫਿਰੋਜ਼ਪੁਰ ਦੀ ਵੈਬਸਾਈਟ (ferozepur.nic.in) ਤੋਂ ਡਾਉਨਲੋਡ ਕੀਤੀਆਂ ਜਾ ਸਕਦੀਆਂ ਹਨ। ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਦੇ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜ਼ਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਦਫਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।


Share this News

Leave a comment

Your email address will not be published. Required fields are marked *