#Politics

ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਸੈਮੀਨਾਰ ਕਰਵਾਇਆ ਗਿਆ

Share this News

ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਸੈਮੀਨਾਰ ਕਰਵਾਇਆ ਗਿਆ

ਫਿਰੋਜ਼ਪੁਰ, 29 ਅਪ੍ਰੈਲ, 2025: ਪੰਜਾਬ ਸਰਕਾਰ ਅਤੇ  ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਅਤੇ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਅਤੇ ਅਸ਼ਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਸਕੂਲਜ਼ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਕੂਲ ਮੁੱਖੀ ਅਵਤਾਰ ਸਿੰਘ , ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਲੋਕ ਲਹਿਰ ਬਣਾਉਣ ਦੀ ਅਪੀਲ ਵੀ ਕੀਤੀ ਗਈ। ਸ਼੍ਰੀਮਤੀ ਨੀਨਾ ਕਾਂਸਲ ਪੰਜਾਬੀ ਮਿਸਟਰੈਸ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀ ਸ਼ਮਾ, ਵਿਰਾਟ ਅਤੇ ਵਿਆਨ ਭੱਟੀ ਨੇ ਭਾਸ਼ਣ ਰਾਹੀਂ ਨਸ਼ਿਆਂ ਤੋਂ ਬਚਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਸਕੂਲ ਵਿੱਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਰੰਗੋਲੀ ਪੋਸਟਰ ਮੇਕਿੰਗ ਮੁਕਾਬਲੇ ਭਾਸ਼ਣ ਮੁਕਾਬਲੇ ਅਤੇ ਕਵਿਤਾ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਸਾਰੇ ਵਿਦਿਆਰਥੀ ਇਸ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।


Share this News
ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਸੈਮੀਨਾਰ ਕਰਵਾਇਆ ਗਿਆ

Major drug seizure in Ferozepur during statewide

ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਸੈਮੀਨਾਰ ਕਰਵਾਇਆ ਗਿਆ

Wars are poor chisels for carving out

Leave a comment

Your email address will not be published. Required fields are marked *